ਲੰਡਨ, 17 ਨਵੰਬਰ
ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਦੇ ਜਵਾਬ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦਾਅਵਿਆਂ ਦੇ ਸਮਰਥਨ ਲਈ ਸਬੂਤ ਮੰਗੇ ਹਨ। ਇਥੇ ਗੱਲਬਾਤ ਦੌਰਾਨ ਸ੍ਰੀ ਜੈਸ਼ੰਕਰ ਨੇ ਭਰੋਸੇਯੋਗ ਸਬੂਤਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਹ ਪੁੱਛੇ ਜਾਣ ‘ਤੇ ਕਿ ਕੀ ਇਸ ਹੱਤਿਆ ਵਿਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਕੋਈ ਸਬੂਤ ਹੈ ਤਾਂ ਮੰਤਰੀ ਨੇ ਸਪੱਸ਼ਟ ਤੌਰ ‘ਤੇ ਨਹੀਂ ਕਿਹਾ। ਟਰੂਡੋ ਦੇ ਦੋਸ਼ਾਂ ਬਾਰੇ ਬੋਲਦੇ ਹੋਏ ਸ੍ਰੀ ਜੈਸ਼ੰਕਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਆਪਣੀ ਕੈਨੇਡੀਅਨ ਹਮਰੁਤਬਾ ਮੇਲਾਨੀਆ ਜੋਲੀ ਨਾਲ ਗੱਲਬਾਤ ਕੀਤੀ ਹੈ। ਕੈਨੇਡੀਅਨ ਸਰਕਾਰ ਨੂੰ ਉਨ੍ਹਾਂ ਨਾਲ ਕੋਈ ਵੀ ਸਬੂਤ ਸਾਂਝਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਭਾਰਤ ਜਾਂਚ ਕਰਾਉਣ ਲਈ ਤਿਆਰ ਹੈ, ਬਸ਼ਰਤੇ ਇਸ ਬਾਰੇ ਸਬੂਤ ਪੇਸ਼ ਕੀਤੇ ਜਾਣ ਪਰ ਹਾਲੇ ਤੱਕ ਕੋਈ ਸਬੂਤ ਨਹੀਂ ਦਿੱਤਾ ਗਿਆ ਹੈ। “