ਨਵੀਂ ਦਿੱਲੀ, 29 ਜਨਵਰੀ
ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਹਨ, ਜਿਨ੍ਹਾਂ ਰਾਜਾਂ ਤੋਂ ਮੈਂਬਰ ਸੇਵਾਮੁਕਤ ਹੋ ਰਹੇ ਹਨ ਉਨ੍ਹਾਂ ਵਿੱਚ ਆਂਧਰਾ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਤਿਲੰਗਾਨਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਰਾਜਸਥਾਨ ਸ਼ਾਮਲ ਹਨ।