ਤਿਰੂਵਨੰਤਪੁਰਮ, 27 ਨਵੰਬਰ (ਦ ਦ)ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ। ਇਸ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ 44 ਦੌੜਾਂ ਨਾਲ ਹਰਾਇਆ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੰਗਾਰੂ ਟੀਮ ਨੂੰ 236 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਆਸਟ੍ਰੇਲੀਆ ਦੀ ਟੀਮ 20 ਓਵਰਾਂ ‘ਚ 191/9 ਦੌੜਾਂ ਹੀ ਬਣਾ ਸਕੀ। ਆਸਟਰੇਲੀਆ ਲਈ ਮਾਰਕਸ ਸਟੋਇਨਿਸ (45) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਕਪਤਾਨ ਮੈਥਿਊ ਵੇਡ ਨੇ 42 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ ਪ੍ਰਸਿਧ ਕ੍ਰਿਸ਼ਨ ਅਤੇ ਰਵੀ ਬਿਸ਼ਨੋਈ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 3-3 ਵਿਕਟਾਂ ਲਈਆਂ। ਅਰਸ਼ਦੀਪ, ਅਕਸ਼ਰ ਅਤੇ ਮੁਕੇਸ਼ ਨੂੰ 1-1 ਵਿਕਟ ਮਿਲੀ। ਇਸ ਤੋਂ ਪਹਿਲਾਂ ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਲਈ ਯਸ਼ਸਵੀ ਜੈਸਵਾਲ (53), ਈਸ਼ਾਨ ਕਿਸ਼ਨ (52) ਅਤੇ ਰਿਤੂਰਾਜ ਗਾਇਕਵਾੜ (58) ਨੇ ਅਰਧ ਸੈਂਕੜੇ ਲਗਾਏ। ਰਿੰਕੂ ਸਿੰਘ ਨੇ ਵੀ ਡੈੱਥ ਓਵਰਾਂ ਵਿੱਚ 9 ਗੇਂਦਾਂ ਵਿੱਚ 31 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਨਾਥਨ ਐਲਿਸ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਹਾਲਾਂਕਿ ਉਨ੍ਹਾਂ ਨੇ 4 ਓਵਰਾਂ ‘ਚ 45 ਦੌੜਾਂ ਵੀ ਦਿੱਤੀਆਂ। ਇਸ ਜਿੱਤ ਨਾਲ ਪੰਜ ਮੈਚਾਂ ਦੀ ਲੜੀ ਵਿੱਚ ਭਾਰਤ ਦੀ ਬੜ੍ਹਤ 2-0 ਹੋ ਗਈ ਹੈ।
Related Posts
ਜੰਮੂ-ਕਸ਼ਮੀਰ ਦੇ ਰਾਜੌਰੀ ‘ਚ 2 ਅਫ਼ਸਰ ਤੇ 2 ਜਵਾਨ ਸ਼ਹੀਦ
ਸ੍ਰੀਨਗਰ, 23 ਨਵੰਬਰ (ਦ ਦ)-ਰਾਜੌਰੀ ਜ਼ਿਲੇ ਦੇ ਕਾਲਾਕੋਟ ਦੇ ਬਜੀਮਲ ਇਲਾਕੇ ‘ਚ ਬੁੱਧਵਾਰ ਸਵੇਰ ਤੋਂ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ…
‘ਕੇਜਰੀਵਾਲ ਪਤਨੀ ਸੁਨੀਤਾ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦਾ ਸੀ, ਵਿਧਾਇਕਾਂ ਨੇ ਕੀਤਾ ਇਨਕਾਰ’
ਨਵੀਂ ਦਿੱਲੀ, 8 ਨਵੰਬਰ (ਦ ਦ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ…
ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਲਾਗੂ ਕਰ ਦਿੱਤਾ ਜਾਵੇਗਾ, ਭਾਜਪਾ 370 ਸੀਟਾਂ ਜਿੱਤੇਗੀ: ਸ਼ਾਹ
ਨਵੀਂ ਦਿੱਲੀ, 10 ਫਰਵਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019…