ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ

ਅੰਮ੍ਰਿਤਸਰ , 8 ਨਵੰਬਰ (ਦ ਦ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਾਇਆ, ਜਿਨ੍ਹਾਂ ਨੂੰ ਸਿਰਫ 17 ਵੋਟਾਂ ਮਿਲੀਆਂ। ਇਸ ਤਰ੍ਹਾਂ ਸੰਤ ਘੁੰਨਸ 101 ਵੋਟਾਂ ਨਾਲ ਹਾਰੇ। 2 ਵੋਟਾਂ ਰੱਦ ਕੀਤੀਆਂ ਗਈਆਂ। ਸ੍ਰ. ਧਾਮੀ ਤੋਂ ਇਲਾਵਾ ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਚੁਣੇ ਗਏ। ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਮੋਹਣ ਸਿੰਘ ਬੰਗੀ, ਰਘਬੀਰ ਸਿੰਘ ਸਹਾਰਰਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਇੰਦਰਮੋਹਣ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਜਸਵੰਤ ਸਿੰਘ ਪੁੜੈਣ ਚੁਣੇ ਗਏ।