ਜਲੰਧਰ , 4 ਨਵੰਬਰ (ਦ ਦ) ਗੁਰਾਇਆ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ‘ਚ ਸਥਿਤ ਮਾਂ ਚਿੰਤਪੁਰਨੀ ਮੰਦਰ ਨੂੰ ਜਾਂਦੀ ਸੜਕ ‘ਤੇ ਪੁਲਸ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਫੂਲ ਚੰਦ, ਅਰਜਿੰਦਰ ਸਿੰਘ ਵਾਸੀ ਗੁਰਾਇਆ ਅਤੇ ਹੈਰੀ ਵਾਸੀ ਪਿੰਡ ਸੁਰਜਾ ਵਜੋਂ ਹੋਈ ਹੈ। ਮਾਂ ਚਿੰਤਪੁਰਨੀ ਥਾਣੇ ਦੀ ਐਸਐਚਓ ਰੋਹਿਣੀ ਠਾਕੁਰ ਨੇ ਦੱਸਿਆ ਕਿ 29 ਨਵੰਬਰ ਨੂੰ ਮੰਦਰ ਨੂੰ ਜਾਂਦੀ ਸੜਕ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਸਨ।
ਜਾਂਚ ਦੌਰਾਨ ਹਿਮਾਚਲ ਪੁਲਿਸ ਨੇ ਜਲੰਧਰ ਜ਼ਿਲ੍ਹੇ ਤੋਂ ਤਿੰਨ ਮੁਲਜ਼ਮਾਂ ਨੂੰ ਟਰੇਸ ਕੀਤਾ ਹੈ। ਮੁਲਜ਼ਮਾਂ ਨੂੰ ਸ਼ਨੀਵਾਰ ਸਵੇਰੇ ਗੁਰਾਇਆ ਵਿੱਚ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਰੋਹਿਣੀ ਠਾਕੁਰ ਨੇ ਦੱਸਿਆ ਕਿ ਜਾਂਚ ਦੌਰਾਨ ਪੁਲੀਸ ਨੇ 150 ਤੋਂ ਵੱਧ ਸੀ.ਸੀ.ਟੀ.ਵੀ. ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਰਾਤ ਨੂੰ ਇੱਕ ਹੋਟਲ ਵਿੱਚ ਰੁਕੇ ਅਤੇ ਅਗਲੇ ਦਿਨ ਵਾਪਸ ਜਲੰਧਰ ਆ ਗਏ। ਵਿਦੇਸ਼ ਤੋਂ ਆਏ ਇੱਕ ਮੁਲਜ਼ਮ ਦੇ ਖਾਤੇ ਵਿੱਚ 25 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਗਏ। ਕੰਮ ਪੂਰਾ ਹੋਣ ਤੋਂ ਬਾਅਦ ਹੋਰ 25,000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਗੁਰਾਇਆ ਥਾਣੇ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਹਿਮਾਚਲ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ